Type Here to Get Search Results !

ਪੰਜਾਬ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸਬੰਧੀ ਜਾਣਕਾਰੀ - Punjab School Reopen

ਪੰਜਾਬ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸਬੰਧੀ ਜਾਣਕਾਰੀ - Punjab School Reopen

07 ਸਤੰਬਰ 2025, Punjab

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੁਆਰਾ ਪੰਜਾਬ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।


ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।


2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।


3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।


4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।


5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

ਪੰਜਾਬ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸਬੰਧੀ ਜਾਣਕਾਰੀ - Punjab School Reopen
ਪੰਜਾਬ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸਬੰਧੀ ਜਾਣਕਾਰੀ - Punjab School Reopen

ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਹਾਲਾਤਾਂ ਵਿੱਚ ਸੁਧਾਰ ਨੂੰ ਦੇਖਦਿਆਂ ਉਪਰੋਕਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom